ਕਰਤਾਰਪੁਰ ਸਾਹਿਬ ਤੋਂ ਮੁੜੇ ਸ਼ਰਧਾਲੂਆਂ ‘ਤੇ ਏਜੰਸੀਆਂ ਦੀ ਅੱਖ, ਵਿਧਾਨ ਸਭਾ ‘ਚ ਭੜਥੂ

ਕਰਤਾਰਪੁਰ ਸਾਹਿਬ ਤੋਂ ਮੁੜੇ ਸ਼ਰਧਾਲੂਆਂ ‘ਤੇ ਏਜੰਸੀਆਂ ਦੀ ਅੱਖ, ਵਿਧਾਨ ਸਭਾ ‘ਚ ਭੜਥੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਵੀ ਸਦਨ ‘ਚ ਵਿਰੋਧੀ ਧਿਰਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ। ਅੱਜ ਵਿਧਾਨ ਸਭਾ ‘ਚ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਫੀਆ ਏਜੰਸੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਗਰਮਾ ਗਿਆ। ਇਸ ‘ਚ ਅਕਾਲੀ ਦਲ ਦੇ ਲੀਡਰ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਸਰਕਾਰ ਸਪਸ਼ਟ ਕਰੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ। ਇਸ ‘ਤੇ ਸਦਨ ਦੇ ਸਪੀਕਰ ਨੇ ਕਿਹਾ ਕਿ ਇਸ ‘ਚ ਕੇਂਦਰੀ ਏਜੰਸੀ ਆਈਬੀ ਅਧਿਕਾਰੀ ਦਾ ਰੋਲ ਸਾਹਮਣੇ ਆਇਆ ਹੈ ਤਾਂ ਸਰਕਾਰ ਇਸ ‘ਚ ਦਖਲ ਕਿਵੇਂ ਦੇ ਸਕਦੀ ਹੈ। ਮਾਮਲਾ ਇੱਥੇ ਹੀ ਨਹੀਂ ਰੁਕਿਆ ਇਸ ਦੇ ਨਾਲ ਹੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰਦਾਸਪੁਰ ਦੇ ਐਸਐਸਪੀ ਤੇ ਐਸਐਚਓ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਕਰਤਾਰਪੁਰ ਤੋਂ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਤੰਗ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਸਦਨ ਤੋਂ ਵਾਕ-ਆਊਟ ਕਰ ਦਿੱਤਾ। ਇਸ ਸਭ ‘ਤੇ ਸਫਾਈ ਦਿੰਦੇ ਹੋਏ ਕਾਂਗਰਸ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਈਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ। ਉਹ ਸਿਰਫ ਸ਼ੱਕੀ ਲੋਕਾਂ ਦੀ ਹੀ ਜਾਂਚ ਕਰ ਰਹੇ ਹਨ। ਇਸ ‘ਚ ਸਾਡੀ ਸਰਕਾਰ ਦਾ ਕੋਈ ਰੋਲ ਨਹੀਂ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਜੇਕਰ ਇਸ ‘ਚ ਐਸਐਸਪੀ ਤੇ ਐਸਐਚਓ ਦੀ ਕੋਈ ਗਲਤੀ ਹੋਈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

सच की शक्ति

Leave a Reply

Your email address will not be published. Required fields are marked *

Social Media Auto Publish Powered By : XYZScripts.com
shares
Wordpress Social Share Plugin powered by Ultimatelysocial
WhatsApp chat